ਅੰਕ ਜੋਤਿਸ਼ ਹਫਤਾਵਰੀ ਰਾਸ਼ੀਫਲ (05-11) ਜਨਵਰੀ 2025

ਕਿਵੇਂ ਜਾਣੀਏ ਆਪਣਾ ਮੁੱਖ ਅੰਕ (ਮੂਲਾਂਕ)?

ਅੰਕ ਜੋਤਿਸ਼ ਹਫਤਾਵਰੀ ਭਵਿੱਖਫਲ਼ ਨੂੰ ਜਾਣਨ ਦੇ ਲਈ ਅੰਕ ਜੋਤਿਸ਼ ਮੂਲਾਂਕ ਦਾ ਬਹੁਤ ਮਹੱਤਵ ਹੈ। ਮੂਲਾਂਕ ਜਾਤਕ ਦੇ ਜੀਵਨ ਦਾ ਮਹੱਤਵਪੂਰਣ ਅੰਕ ਮੰਨਿਆ ਗਿਆ ਹੈ। ਤੁਹਾਡਾ ਜਨਮ ਮਹੀਨੇ ਦੀ ਕਿਸੇ ਵੀ ਤਰੀਕ ਨੂੰ ਹੁੰਦਾ ਹੈ, ਤਾਂ ਉਸ ਨੂੰ ਇਕਾਈ ਦੇ ਅੰਕ ਵਿੱਚ ਬਦਲਣ ਤੋਂ ਬਾਅਦ ਜੋ ਅੰਕ ਪ੍ਰਾਪਤ ਹੁੰਦਾ ਹੈ, ਉਹ ਤੁਹਾਡਾ ਮੂਲਾਂਕ ਕਹਾਉਂਦਾ ਹੈ। ਮੂਲਾਂਕ 1 ਤੋਂ 9 ਦੇ ਵਿਚਕਾਰ ਕੋਈ ਵੀ ਅੰਕ ਹੋ ਸਕਦਾ ਹੈ। ਉਦਾਹਰਣ ਦੇ ਲਈ ਤੁਹਾਡਾ ਜਨਮ ਕਿਸੇ ਮਹੀਨੇ ਦੀ 10 ਤਰੀਕ ਨੂੰ ਹੋਇਆ ਹੋਵੇ, ਤਾਂ ਤੁਹਾਡਾ ਮੂਲਾਂਕ 1+0 ਯਾਨੀ ਕਿ 1 ਹੋਵੇਗਾ।

ਅੰਕ ਜੋਤਿਸ਼ ਹਫਤਾਵਰੀ ਰਾਸ਼ੀਫਲ

ਇਸੇ ਤਰ੍ਹਾਂ ਕਿਸੇ ਵੀ ਮਹੀਨੇ ਦੀ 1 ਤਰੀਕ ਤੋਂ ਲੈ ਕੇ 31 ਤਰੀਕ ਤੱਕ ਜੰਮੇ ਲੋਕਾਂ ਦੇ ਲਈ 1 ਤੋਂ 9 ਤੱਕ ਦੇ ਮੂਲਾਂਕਾਂ ਦੀ ਗਣਨਾ ਕੀਤੀ ਜਾਂਦੀ ਹੈ। ਇਸ ਤਰ੍ਹਾਂ ਸਾਰੇ ਜਾਤਕ ਆਪਣਾ ਮੂਲਾਂਕ ਜਾਣ ਕੇ ਉਸ ਦੇ ਆਧਾਰ ਉੱਤੇ ਹਫਤਾਵਰੀ ਰਾਸ਼ੀਫਲ਼ ਜਾਣ ਸਕਦੇ ਹਨ।

ਦੁਨੀਆ ਭਰ ਦੇਵਿਦਵਾਨ ਅੰਕ ਜੋਤਸ਼ੀਆਂ ਨਾਲ਼ ਫ਼ੋਨ ‘ਤੇ ਗੱਲ ਕਰੋ ਅਤੇ ਜਾਣੋ ਕਰੀਅਰ ਸਬੰਧੀ ਸਾਰੀ ਜਾਣਕਾਰੀ

ਆਪਣੀ ਜਨਮ ਮਿਤੀ ਤੋਂ ਜਾਣੋ ਹਫਤਾਵਰੀ ਅੰਕ ਜੋਤਿਸ਼ ਰਾਸ਼ੀਫਲ (05-11) ਜਨਵਰੀ 2025

ਅੰਕ ਜੋਤਿਸ਼ ਦਾ ਸਾਡੇ ਜੀਵਨ ਉੱਤੇ ਸਿੱਧਾ ਪ੍ਰਭਾਵ ਪੈਂਦਾ ਹੈ, ਕਿਉਂਕਿ ਸਭ ਅੰਕਾਂ ਦਾ ਸਾਡੇ ਜਨਮ ਦੀ ਤਰੀਕ ਨਾਲ ਸਬੰਧ ਹੁੰਦਾ ਹੈ। ਅੱਗੇ ਦਿੱਤੇ ਗਏ ਲੇਖ਼ ਵਿੱਚ ਅਸੀਂ ਦੱਸਿਆ ਹੈ ਕਿ ਹਰ ਵਿਅਕਤੀ ਦੀ ਜਨਮ ਮਿਤੀ ਦੇ ਹਿਸਾਬ ਨਾਲ ਉਸ ਦਾ ਇੱਕ ਮੂਲਾਂਕ ਨਿਰਧਾਰਿਤ ਹੁੰਦਾ ਹੈ ਅਤੇ ਇਹ ਸਭ ਅੰਕ ਵੱਖ-ਵੱਖ ਗ੍ਰਹਾਂ ਦੁਆਰਾ ਸ਼ਾਸਿਤ ਹੁੰਦੇ ਹਨ।

ਜਿਵੇਂ ਕਿ ਮੂਲਾਂਕ 1 ਉੱਤੇ ਸੂਰਜ ਦੇਵਤਾ ਦੀ ਪ੍ਰਤੀਨਿਧਤਾ ਹੈ। ਚੰਦਰਮਾ ਮੂਲਾਂਕ 2 ਦਾ ਸੁਆਮੀ ਹੈ। ਅੰਕ 3 ਨੂੰ ਦੇਵ ਗੁਰੂ ਬ੍ਰਹਸਪਤੀ ਦਾ ਸੁਆਮਿੱਤਵ ਪ੍ਰਾਪਤ ਹੈ। ਰਾਹੂ ਅੰਕ 4 ਦਾ ਰਾਜਾ ਹੈ। ਅੰਕ 5 ਬੁੱਧ ਗ੍ਰਹਿ ਦੇ ਅਧੀਨ ਹੈ। ਅੰਕ 6 ਦਾ ਰਾਜਾ ਸ਼ੁੱਕਰ ਦੇਵ ਹੈ ਅਤੇ ਅੰਕ 7 ਕੇਤੂ ਗ੍ਰਹਿ ਦਾ ਹੈ। ਸ਼ਨੀਦੇਵ ਨੂੰ ਅੰਕ 8 ਦਾ ਸੁਆਮੀ ਮੰਨਿਆ ਗਿਆ ਹੈ। ਅੰਕ 9 ਮੰਗਲ ਦੇਵ ਦਾ ਅੰਕ ਹੈ ਅਤੇ ਇਨਾਂ ਗ੍ਰਹਾਂ ਦੇ ਪਰਿਵਰਤਨ ਨਾਲ ਜਾਤਕ ਦੇ ਜੀਵਨ ਵਿੱਚ ਅਨੇਕਾਂ ਤਰ੍ਹਾਂ ਦੇ ਪਰਿਵਰਤਨ ਹੁੰਦੇ ਹਨ। ਤਾਂ ਆਓ ਜਾਣਦੇ ਹਾਂ ਕਿ ਮੂਲਾਂਕ ਦੇ ਅਨੁਸਾਰ(05-11) ਜਨਵਰੀ 2025 ਤੱਕ ਦਾ ਸਮਾਂ ਤੁਹਾਡੇ ਲਈ ਕਿਹੋ-ਜਿਹਾ ਰਹੇਗਾ।

ਬ੍ਰਿਹਤ ਕੁੰਡਲੀ ਵਿੱਚ ਲੁਕਿਆ ਹੋਇਆ ਹੈ ਤੁਹਾਡੇ ਜੀਵਨ ਦਾ ਸਾਰਾ ਰਾਜ਼, ਜਾਣੋ ਗ੍ਰਹਾਂ ਦੀ ਚਾਲ ਦਾ ਪੂਰਾ ਲੇਖਾ-ਜੋਖਾ ਅਤੇ ਇਹਨਾਂ ਦਾ ਤੁਹਾਡੇ ਜੀਵਨ ‘ਤੇ ਪ੍ਰਭਾਵ ਅਤੇ ਉਪਾਅ

ਮੂਲਾਂਕ 1

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 1, 10, 19 ਜਾਂ 28 ਤਰੀਕ ਨੂੰ ਹੋਇਆ ਹੈ)

ਇਸ ਮੂਲਾਂਕ ਵਾਲੇ ਜਾਤਕ ਹਰ ਸਮੇਂ ਆਪਣੇ ਕੰਮ ਵਿੱਚ ਰੁੱਝੇ ਰਹਿੰਦੇ ਹਨ ਅਤੇ ਆਪਣੇ ਕੰਮ ਦੇ ਪ੍ਰਤੀ ਵਧੇਰੇ ਸੁਚੇਤ ਰਹਿੰਦੇ ਹਨ। ਇਹ ਜਾਤਕ ਬਹੁਤ ਬੁੱਧੀਮਾਨ ਹੁੰਦੇ ਹਨ ਅਤੇ ਕੋਈ ਵੀ ਕੰਮ ਸੋਚ-ਵਿਚਾਰ ਕਰ ਕੇ ਹੀ ਕਰਦੇ ਹਨ।

ਪ੍ਰੇਮ ਜੀਵਨ: ਇਸ ਸਮੇਂ ਤੁਹਾਡੇ ਅਤੇ ਤੁਹਾਡੇ ਸਾਥੀ ਦੇ ਰਿਸ਼ਤੇ ਵਿੱਚ ਪਿਆਰ ਬਣਿਆ ਰਹੇਗਾ। ਤੁਸੀਂ ਆਪਣੇ ਸਾਥੀ ਨਾਲ ਜੋ ਵਾਅਦੇ ਕਰਦੇ ਹੋ ਜਾਂ ਗੱਲ ਕਰਦੇ ਹੋ, ਉਨ੍ਹਾਂ ਨੂੰ ਪੂਰਾ ਕਰਨ ਲਈ ਤੁਸੀਂ ਸਮਰਪਿਤ ਹੋਵੋਗੇ।

ਪੜ੍ਹਾਈ: ਇਸ ਹਫਤੇ ਵਿਦਿਆਰਥੀ ਪੜ੍ਹਾਈ ਦੇ ਖੇਤਰ ਵਿੱਚ ਚੰਗਾ ਪ੍ਰਦਰਸ਼ਨ ਕਰਨਗੇ। ਉਹ ਤਰੱਕੀ ਪ੍ਰਾਪਤ ਕਰਨ ਅਤੇ ਆਪਣੇ ਪ੍ਰਦਰਸ਼ਨ ਦਾ ਮੁੱਲਾਂਕਣ ਕਰਨ ਦੇ ਯੋਗ ਹੋਣਗੇ।

ਪੇਸ਼ੇਵਰ ਜੀਵਨ: ਨੌਕਰੀਪੇਸ਼ਾ ਜਾਤਕ ਸਖ਼ਤ ਮਿਹਨਤ ਅਤੇ ਆਪਣੇ ਕੰਮ ਦੇ ਪ੍ਰਤੀ ਸਮਰਪਿਤ ਹੋ ਕੇ ਸਫਲਤਾ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ ਕਾਰੋਬਾਰੀਆਂ ਨੂੰ ਇਸ ਹਫਤੇ ਜ਼ਿਆਦਾ ਮੁਨਾਫਾ ਕਮਾਉਣ ਦਾ ਮੌਕਾ ਮਿਲੇਗਾ।

ਸਿਹਤ: ਇਸ ਹਫਤੇ ਤੁਸੀਂ ਜੋਸ਼ ਅਤੇ ਊਰਜਾ ਨਾਲ ਭਰਪੂਰ ਰਹੋਗੇ ਅਤੇ ਤੁਹਾਡੀ ਸਿਹਤ ਵੀ ਚੰਗੀ ਰਹੇਗੀ। ਤੁਸੀਂ ਸਰੀਰਕ ਤੌਰ 'ਤੇ ਤੰਦਰੁਸਤ ਰਹੋਗੇ।

ਉਪਾਅ: ਤੁਸੀਂਐਤਵਾਰ ਦੇ ਦਿਨ ਸੂਰਜ ਦੇਵਤਾ ਦੇ ਲਈ ਹਵਨ ਕਰਵਾਓ।

ਕਰੀਅਰ ਦੀ ਹੋ ਰਹੀ ਹੈ ਟੈਂਸ਼ਨ! ਹੁਣੇ ਆਰਡਰ ਕਰੋ ਕਾਗਨੀਐਸਟ੍ਰੋ ਰਿਪੋਰਟ

ਮੂਲਾਂਕ 2

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 2, 11, 20 ਜਾਂ 29 ਤਰੀਕ ਨੂੰ ਹੋਇਆ ਹੈ)

ਇਸ ਮੂਲਾਂਕ ਵਾਲੇ ਜਾਤਕ ਹਮੇਸ਼ਾ ਚਿੰਤਾ ਕਰਦੇ ਹਨ ਅਤੇ ਬਹੁਤ ਜ਼ਿਆਦਾ ਸੋਚਦੇ ਹਨ। ਅਜਿਹੀ ਪ੍ਰਵਿਰਤੀ ਉਨ੍ਹਾਂ ਦੇ ਹਿੱਤਾਂ ਦੇ ਵਿਰੁੱਧ ਕੰਮ ਕਰ ਸਕਦੀ ਹੈ। ਇਹ ਜਾਤਕ ਜ਼ਿਆਦਾ ਯਾਤਰਾ ਕਰ ਸਕਦੇ ਹਨ ਅਤੇ ਇਹ ਯਾਤਰਾਵਾਂ ਉਨ੍ਹਾਂ ਲਈ ਸਹਾਇਕ ਸਿੱਧ ਹੋਣਗੀਆਂ।

ਪ੍ਰੇਮ ਜੀਵਨ: ਵਿਚਾਰਧਾਰਕ ਮੱਤਭੇਦਾਂ ਦੇ ਕਾਰਨ ਤੁਹਾਡੇ ਅਤੇ ਤੁਹਾਡੇ ਜੀਵਨ ਸਾਥੀ ਦੇ ਰਿਸ਼ਤੇ ਵਿੱਚ ਖਟਾਸ ਆ ਸਕਦੀ ਹੈ। ਤੁਹਾਨੂੰ ਆਪਣੇ ਰਿਸ਼ਤੇ ਵਿੱਚ ਸੁੱਖ-ਸ਼ਾਂਤੀ ਬਣਾ ਕੇ ਰੱਖਣ ਲਈ ਆਪਣੇ ਸਾਥੀ ਦੇ ਨਾਲ ਤਾਲਮੇਲ ਬਣਾ ਕੇ ਰੱਖਣ ਦੀ ਲੋੜ ਹੈ।

ਪੜ੍ਹਾਈ: ਉੱਚ-ਵਿੱਦਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉੱਤਮਤਾ ਪ੍ਰਾਪਤ ਕਰਨ ਲਈ ਵਧੇਰੇ ਧਿਆਨ ਨਾਲ ਅਧਿਐਨ ਕਰਨ ਅਤੇ ਸਖ਼ਤ ਮਿਹਨਤ ਕਰਨ ਦੀ ਲੋੜ ਹੈ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ, ਤਾਂ ਤੁਹਾਡੀ ਸਫਲਤਾ ਦੀ ਸੰਭਾਵਨਾ ਬਹੁਤ ਘੱਟ ਹੈ।

ਪੇਸ਼ੇਵਰ ਜੀਵਨ: ਇਸ ਹਫਤੇ ਨੌਕਰੀਪੇਸ਼ਾ ਜਾਤਕ ਆਪਣੇ ਕੰਮ ਵਿਚ ਕੁਝ ਗਲਤੀਆਂ ਕਰ ਸਕਦੇ ਹਨ ਅਤੇ ਇਸ ਦਾ ਅਸਰ ਉਨ੍ਹਾਂ ਦੇ ਪ੍ਰਦਰਸ਼ਨ 'ਤੇ ਪੈ ਸਕਦਾ ਹੈ। ਇਸ ਦੇ ਨਾਲ ਹੀ ਕਾਰੋਬਾਰੀਆਂ ਦਾ ਪ੍ਰਦਰਸ਼ਨ ਵੀ ਚੰਗਾ ਨਾ ਹੋਣ ਦੀ ਸੰਭਾਵਨਾ ਹੈ ਅਤੇ ਉਹ ਜ਼ਿਆਦਾ ਮੁਨਾਫਾ ਕਮਾਉਣ ਵਿੱਚ ਅਸਮਰੱਥ ਹੋ ਸਕਦੇ ਹਨ।

ਸਿਹਤ: ਜ਼ੁਕਾਮ ਅਤੇ ਖੰਘ ਇਸ ਹਫਤੇ ਤੁਹਾਨੂੰ ਜ਼ਿਆਦਾ ਪਰੇਸ਼ਾਨ ਕਰ ਸਕਦੀ ਹੈ। ਤੁਹਾਡੀ ਰੋਗ ਪ੍ਰਤੀਰੋਧਕ ਸ਼ਕਤੀ ਕਮਜ਼ੋਰ ਹੋਣ ਕਾਰਨ ਅਜਿਹਾ ਹੋ ਸਕਦਾ ਹੈ।

ਉਪਾਅ:ਹਰ ਰੋਜ਼ 108 ਵਾਰ 'ॐ ਸੋਮਾਯ ਨਮਹ:' ਮੰਤਰ ਦਾ ਜਾਪ ਕਰੋ।

ਮੂਲਾਂਕ 3

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 3, 12, ਜਾਂ 21 ਜਾਂ 30 ਤਰੀਕ ਨੂੰ ਹੋਇਆ ਹੈ)

ਇਸ ਮੂਲਾਂਕ ਵਾਲੇ ਜਾਤਕ ਅਧਿਆਤਮਿਕ ਸੁਭਾਅ ਦੇ ਹੁੰਦੇ ਹਨ ਅਤੇ ਉਨ੍ਹਾਂ ਦੇ ਵਿਚਾਰ ਸ਼ਰਧਾ ਅਤੇ ਭਗਤੀ ਨਾਲ ਭਰਪੂਰ ਹੁੰਦੇ ਹਨ। ਉਨ੍ਹਾਂ ਨੂੰ ਰੱਬ ਦੀ ਭਗਤੀ ਵਿੱਚ ਜ਼ਿਆਦਾ ਵਿਸ਼ਵਾਸ ਹੁੰਦਾ ਹੈ। ਦੂਜੇ ਪਾਸੇ ਇਹ ਜਾਤਕ ਹੰਕਾਰੀ ਵੀ ਹੁੰਦੇ ਹਨ।

ਪ੍ਰੇਮ ਜੀਵਨ: ਇਸ ਹਫਤੇ ਤੁਸੀਂ ਆਪਣੇ ਸਾਥੀ ਦੇ ਨਾਲ ਖੁਸ਼ੀ ਮਹਿਸੂਸ ਕਰੋਗੇ। ਤੁਹਾਡੇ ਦੋਵਾਂ ਦਾ ਰਿਸ਼ਤਾ ਮਜ਼ਬੂਤ ​​ਹੋਵੇਗਾ ਅਤੇ ਤੁਸੀਂ ਰਿਸ਼ਤੇ ਵਿੱਚ ਉੱਚੀਆਂ ਕਦਰਾਂ-ਕੀਮਤਾਂ ਸਥਾਪਤ ਕਰ ਸਕੋਗੇ।

ਪੜ੍ਹਾਈ: ਤੁਸੀਂ ਪੜ੍ਹਾਈ ਵਿੱਚ ਉੱਤਮਤਾ ਪ੍ਰਾਪਤ ਕਰੋਗੇ ਅਤੇ ਖ਼ਾਸ ਤੌਰ 'ਤੇ ਪੇਸ਼ੇਵਰ ਅਧਿਐਨ ਜਿਵੇਂ ਕਿ ਮਾਸਟਰ ਆਫ਼ ਬਿਜ਼ਨਸ ਐਡਮਿਨਿਸਟ੍ਰੇਸ਼ਨ, ਵਿੱਤੀ ਲੇਖਾਕਾਰੀ ਆਦਿ ਵਿੱਚ ਵਧੀਆ ਪ੍ਰਦਰਸ਼ਨ ਕਰੋਗੇ। ਤੁਸੀਂ ਪੜ੍ਹਾਈ ਵਿੱਚ ਤਰੱਕੀ ਅਤੇ ਉੱਤਮਤਾ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰੋਗੇ।

ਪੇਸ਼ੇਵਰ ਜੀਵਨ: ਨੌਕਰੀਪੇਸ਼ਾ ਜਾਤਕ ਆਪਣੇ ਕਾਰਜ ਸਥਾਨ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਨਗੇ ਅਤੇ ਦਫਤਰ ਵਿਚ ਆਪਣੇ ਲਈ ਵਧੀਆ ਮਾਹੌਲ ਬਣਾਉਣਗੇ। ਤੁਸੀਂ ਆਪਣੇ ਕਰੀਅਰ ਵਿੱਚ ਸਫਲਤਾ ਪ੍ਰਾਪਤ ਕਰੋਗੇ। ਤੁਹਾਨੂੰ ਉੱਚ ਇੰਸੈਂਟਿਵ, ਬੋਨਸ ਜਾਂ ਕੋਈ ਹੋਰ ਇਨਾਮ ਮਿਲਣ ਦੀ ਸੰਭਾਵਨਾ ਹੈ। ਕਾਰੋਬਾਰੀ ਜਾਤਕ ਆਪਣੇ ਵਿਰੋਧੀਆਂ ਨੂੰ ਸਖ਼ਤ ਮੁਕਾਬਲਾ ਦੇਣਗੇ ਅਤੇ ਵੱਧ ਮੁਨਾਫ਼ਾ ਕਮਾਉਣਗੇ।

ਸਿਹਤ: ਤੁਸੀਂ ਜੋਸ਼ ਅਤੇ ਊਰਜਾ ਨਾਲ ਭਰਪੂਰ ਰਹੋਗੇ ਅਤੇ ਇਸ ਦਾ ਸਕਾਰਾਤਮਕ ਪ੍ਰਭਾਵ ਤੁਹਾਡੀ ਸਿਹਤ 'ਤੇ ਵੀ ਦੇਖਣ ਨੂੰ ਮਿਲੇਗਾ। ਇਸ ਨਾਲ ਤੁਹਾਡੀ ਫਿੱਟਨੈੱਸ ਵੀ ਬਿਹਤਰ ਹੋਵੇਗੀ। ਤੁਹਾਨੂੰ ਸਿਹਤ ਸਬੰਧੀ ਕੋਈ ਵੱਡੀ ਸਮੱਸਿਆ ਹੋਣ ਦੇ ਕੋਈ ਸੰਕੇਤ ਨਹੀਂ ਹਨ।

ਉਪਾਅ:ਹਰ ਰੋਜ਼ 21 ਵਾਰ 'ॐ ਗੁਰੁਵੇ ਨਮਹ:' ਮੰਤਰ ਦਾ ਜਾਪ ਕਰੋ।

ਮੂਲਾਂਕ 4

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 4, 13, ਜਾਂ 22 ਜਾਂ 31 ਤਰੀਕ ਨੂੰ ਹੋਇਆ ਹੈ)

ਇਸ ਮੂਲਾਂਕ ਵਾਲੇ ਜਾਤਕ ਆਪਣੇ ਟੀਚਿਆਂ ਦੇ ਪ੍ਰਤੀ ਵਧੇਰੇ ਜਨੂੰਨ ਰੱਖਦੇ ਹਨ ਅਤੇ ਉਨ੍ਹਾਂ ਦੇ ਨਾਲ ਜੀਊਂਦੇ ਹਨ। ਇਹ ਜਾਤਕ ਦੂਰ-ਦੁਰਾਡੇ ਦੇ ਇਲਾਕਿਆਂ ਦੀ ਯਾਤਰਾ ਜ਼ਿਆਦਾ ਕਰਦੇ ਹਨ ਅਤੇ ਵਿਦੇਸ਼ਾਂ ਵਿਚ ਘੁੰਮਣ ਵਿਚ ਜ਼ਿਆਦਾ ਦਿਲਚਸਪੀ ਰੱਖਦੇ ਹਨ।

ਪ੍ਰੇਮ ਜੀਵਨ: ਇਸ ਹਫਤੇ ਤੁਸੀਂ ਆਪਣੇ ਸਾਥੀ ਨੂੰ ਲੈ ਕੇ ਅਸੁਰੱਖਿਅਤ ਮਹਿਸੂਸ ਕਰ ਸਕਦੇ ਹੋ। ਪਰਿਵਾਰਕ ਮੁੱਦਿਆਂ ਨੂੰ ਲੈ ਕੇ ਉਹ ਤੁਹਾਡੇ ਨਾਲ ਝਗੜਾ ਕਰ ਸਕਦਾ ਹੈ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਆਪਣੇ ਸਾਥੀ ਦੇ ਨਾਲ ਤਾਲਮੇਲ ਬਣਾ ਕੇ ਅੱਗੇ ਵਧਣ ਦੀ ਜ਼ਰੂਰਤ ਹੈ।

ਪੜ੍ਹਾਈ: ਪੜ੍ਹਾਈ ਵਿੱਚ ਤੁਹਾਡੀ ਇਕਾਗਰਤਾ ਘੱਟ ਹੋ ਸਕਦੀ ਹੈ ਅਤੇ ਪੜ੍ਹਾਈ ਤੋਂ ਤੁਹਾਡਾ ਧਿਆਨ ਭਟਕ ਸਕਦਾ ਹੈ। ਇਸ ਕਾਰਨ ਪੜ੍ਹਾਈ ਦੇ ਖੇਤਰ ਵਿੱਚ ਤੁਹਾਡਾ ਪ੍ਰਦਰਸ਼ਨ ਖਰਾਬ ਹੋ ਸਕਦਾ ਹੈ। ਇਸ ਕਾਰਨ ਤੁਹਾਨੂੰ ਵਧੇਰੇ ਯਤਨ ਕਰਨ ਅਤੇ ਵਿਵਸਥਿਤ ਤਰੀਕੇ ਨਾਲ ਯੋਜਨਾ ਬਣਾਉਣ ਦੀ ਲੋੜ ਹੋਵੇਗੀ।

ਪੇਸ਼ੇਵਰ ਜੀਵਨ: ਧਿਆਨ ਦੀ ਕਮੀ ਦੇ ਕਾਰਨ ਕੰਮ ਵਿੱਚ ਕੁਝ ਗਲਤੀਆਂ ਹੋ ਸਕਦੀਆਂ ਹਨ। ਇਸ ਸਮੇਂ ਤੁਸੀਂ ਆਪਣੇ ਕੰਮ ਵਿੱਚ ਦਿਲਚਸਪੀ ਗੁਆ ਸਕਦੇ ਹੋ। ਕਾਰੋਬਾਰੀ ਜਾਤਕ ਆਪਣੀ ਉਮੀਦ ਦੇ ਅਨੁਸਾਰ ਮੁਨਾਫਾ ਕਮਾਉਣ ਵਿੱਚ ਪਿੱਛੇ ਰਹਿ ਸਕਦੇ ਹਨ।

ਸਿਹਤ: ਕਮਜ਼ੋਰ ਰੋਗ ਪ੍ਰਤੀਰੋਧਕ ਸ਼ਕਤੀ ਦੇ ਕਾਰਨ, ਤੁਹਾਨੂੰ ਚਮੜੀ ਸਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ। ਚਮੜੀ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਣ ਲਈ ਤੁਹਾਨੂੰ ਤਲ਼ੇ-ਭੁੰਨੇ ਭੋਜਨ ਨੂੰ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਉਪਾਅ:ਹਰ ਰੋਜ਼ 22 ਵਾਰ 'ॐ ਰਾਹਵੇ ਨਮਹ:' ਮੰਤਰ ਦਾ ਜਾਪ ਕਰੋ।

ਹੁਣ ਘਰ ਬੈਠੇ ਹੋਏ ਹੀ ਮਾਹਰ ਪੁਰੋਹਿਤ ਤੋਂ ਕਰਵਾਓ ਇੱਛਾ ਅਨੁਸਾਰ ਆਨਲਾਈਨ ਪੂਜਾ ਅਤੇ ਪ੍ਰਾਪਤ ਕਰੋ ਉੱਤਮ ਨਤੀਜੇ!

ਮੂਲਾਂਕ 5

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 5, 14, ਜਾਂ 23 ਤਰੀਕ ਨੂੰ ਹੋਇਆ ਹੈ)

ਇਸ ਮੂਲਾਂਕ ਵਾਲੇ ਜਾਤਕ ਤਰਕਸ਼ੀਲ ਹੁੰਦੇ ਹਨ ਅਤੇ ਇਸ ਆਧਾਰ 'ਤੇ ਆਪਣੀ ਜ਼ਿੰਦਗੀ ਵਿਚ ਅੱਗੇ ਵਧਦੇ ਹਨ। ਉਨ੍ਹਾਂ ਦੇ ਵਿਚਾਰਾਂ ਵਿਚ ਵੀ ਤਰਕ ਦੇਖਿਆ ਜਾ ਸਕਦਾ ਹੈ। ਇਹ ਜਾਤਕ ਸ਼ੇਅਰ ਬਜ਼ਾਰ ਵਿੱਚ ਦਿਲਚਸਪੀ ਰੱਖਦੇ ਹਨ।

ਪ੍ਰੇਮ ਜੀਵਨ: ਤੁਹਾਡਾ ਅਤੇ ਤੁਹਾਡੇ ਸਾਥੀ ਦਾ ਰਿਸ਼ਤਾ ਮਜ਼ਬੂਤ ਹੋਵੇਗਾ ਅਤੇ ਤੁਸੀਂ ਦੋਵੇਂ ਇੱਕ-ਦੂਜੇ ਨਾਲ ਖੁਸ਼ ਰਹੋਗੇ। ਇਸ ਹਫਤੇ ਤੁਹਾਡੇ ਦੋਹਾਂ ਵਿਚਕਾਰ ਪਿਆਰ ਵਧੇਗਾ ਅਤੇ ਤੁਹਾਡਾ ਰਿਸ਼ਤਾ ਪ੍ਰੇਮ-ਪੂਰਣ ਬਣਿਆ ਰਹੇਗਾ।

ਪੜ੍ਹਾਈ: ਤੁਹਾਨੂੰ ਕੌਸਟਿੰਗ, ਚਾਰਟਰਡ ਅਕਾਊਂਟੈਂਸੀ ਵਰਗੇ ਵਿਸ਼ਿਆਂ ਵਿੱਚ ਉੱਚ-ਵਿੱਦਿਆ ਪ੍ਰਾਪਤ ਕਰਨ ਦਾ ਵਧੀਆ ਮੌਕਾ ਮਿਲ ਸਕਦਾ ਹੈ। ਤੁਸੀਂ ਇਹਨਾਂ ਵਿੱਚ ਉੱਤਮਤਾ ਹਾਸਲ ਕਰੋਗੇ। ਇਸ ਹਫਤੇ ਸਫਲਤਾ ਤੁਹਾਡੇ ਪੈਰ ਚੁੰਮੇਗੀ।

ਪੇਸ਼ੇਵਰ ਜੀਵਨ: ਨੌਕਰੀਪੇਸ਼ਾ ਜਾਤਕਾਂ ਨੂੰ ਵਿਦੇਸ਼ ਜਾਣ ਅਤੇ ਕੰਮ ਕਰਨ ਦਾ ਮੌਕਾ ਮਿਲ ਸਕਦਾ ਹੈ ਅਤੇ ਇਹ ਮੌਕੇ ਤੁਹਾਡੇ ਲਈ ਲਾਭਦਾਇਕ ਸਿੱਧ ਹੋਣਗੇ। ਕਾਰੋਬਾਰੀਆਂ ਨੂੰ ਮੁਨਾਫਾ ਕਮਾਉਣ ਅਤੇ ਉੱਚ ਪੱਧਰੀ ਸਫਲਤਾ ਪ੍ਰਾਪਤ ਕਰਨ ਦੀ ਸੰਭਾਵਨਾ ਹੈ।

ਸਿਹਤ: ਇਸ ਹਫਤੇ ਸਿਹਤ ਸਬੰਧੀ ਕੋਈ ਹੋਰ ਸਮੱਸਿਆ ਤੁਹਾਨੂੰ ਪਰੇਸ਼ਾਨ ਨਹੀਂ ਕਰੇਗੀ। ਬੱਸ, ਅਕਸਰ ਸਰਦੀ-ਜ਼ੁਕਾਮ ਹੋ ਸਕਦਾ ਹੈ। ਇਹ ਤੁਹਾਡੀ ਰੋਗ ਪ੍ਰਤੀਰੋਧਕ ਸ਼ਕਤੀ ਦੇ ਕਮਜ਼ੋਰ ਹੋਣ ਕਾਰਨ ਹੋ ਸਕਦਾ ਹੈ।

ਉਪਾਅ:ਹਰ ਰੋਜ਼ ਪ੍ਰਾਚੀਨ ਗ੍ਰੰਥ ਵਿਸ਼ਣੂੰ ਸਹਸਤਰਨਾਮ ਦਾ ਜਾਪ ਕਰੋ।

ਕੁੰਡਲੀ ਵਿੱਚ ਹੈ ਰਾਜਯੋਗ? ਰਾਜਯੋਗ ਰਿਪੋਰਟ ਤੋਂ ਮਿਲੇਗਾ ਜਵਾਬ

ਮੂਲਾਂਕ 6

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 6, 15, ਜਾਂ 24 ਤਰੀਕ ਨੂੰ ਹੋਇਆ ਹੈ)

ਇਸ ਮੂਲਾਂਕ ਵਾਲੇ ਜਾਤਕ ਮਜ਼ਾਕੀਆ ਸੁਭਾਅ ਦੇ ਹੁੰਦੇ ਹਨ ਅਤੇ ਉਹ ਆਪਣੇ ਅੰਦਰ ਇਹ ਗੁਣ ਰੱਖਦੇ ਹਨ, ਤਾਂ ਜੋ ਉਹ ਸਕਾਰਾਤਮਕ ਕਦਮ ਚੁੱਕ ਸਕਣ। ਇਹ ਜਾਤਕ ਆਪਣੇ ਭਵਿੱਖ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੁੰਦੇ ਹਨ।

ਪ੍ਰੇਮ ਜੀਵਨ: ਇਸ ਹਫਤੇ ਤੁਸੀਂ ਆਪਣੇ ਜੀਵਨ ਸਾਥੀ ਦੇ ਨਾਲ ਖੁਸ਼ ਰਹੋਗੇ ਅਤੇ ਤੁਸੀਂ ਦੋਵੇਂ ਇੱਕ-ਦੂਜੇ ਦੇ ਨਾਲ ਖੁਸ਼ੀ ਭਰਿਆ ਸਮਾਂ ਬਿਤਾਓਗੇ। ਤੁਸੀਂ ਇੱਕ-ਦੂਜੇ ਨਾਲ ਆਪਣੀਆਂ ਭਾਵਨਾਵਾਂ ਅਤੇ ਚੰਗੇ ਵਿਚਾਰ ਸਾਂਝੇ ਕਰੋਗੇ।

ਪੜ੍ਹਾਈ: ਇਸ ਹਫਤੇ ਵਿਦਿਆਰਥੀ ਆਪਣੇ ਵਿਸ਼ੇਸ਼ ਹੁਨਰ ਦਾ ਪ੍ਰਦਰਸ਼ਨ ਕਰ ਸਕਦੇ ਹਨ ਅਤੇ ਪੇਸ਼ੇਵਰ ਅਧਿਐਨ ਜਿਵੇਂ ਕਿ ਸਾਫਟਵੇਅਰ ਇੰਜੀਨੀਅਰਿੰਗ ਅਤੇ ਵਿਜ਼ੂਅਲ ਕਮਿਊਨੀਕੇਸ਼ਨ ਆਦਿ ਵਿੱਚ ਤਰੱਕੀ ਕਰ ਸਕਦੇ ਹਨ।

ਪੇਸ਼ੇਵਰ ਜੀਵਨ: ਨੌਕਰੀਪੇਸ਼ਾ ਜਾਤਕਾਂ ਨੂੰ ਆਪਣੀ ਮਿਹਨਤ ਅਤੇ ਲਗਨ ਦੇ ਕਾਰਨ ਤਰੱਕੀ ਮਿਲ ਸਕਦੀ ਹੈ। ਇਸ ਦੇ ਨਾਲ ਹੀ ਤੁਹਾਨੂੰ ਨਵੀਂ ਨੌਕਰੀ ਮਿਲਣ ਦੀ ਵੀ ਸੰਭਾਵਨਾ ਹੈ। ਕਾਰੋਬਾਰੀਆਂ ਨੂੰ ਨਵਾਂ ਕਾਰੋਬਾਰ ਸ਼ੁਰੂ ਕਰਨ ਦਾ ਮੌਕਾ ਮਿਲ ਸਕਦਾ ਹੈ।

ਸਿਹਤ: ਇਸ ਹਫਤੇ ਤੁਹਾਡੀ ਫਿੱਟਨੈਸ ਬਹੁਤ ਵਧੀਆ ਰਹਿਣ ਵਾਲੀ ਹੈ, ਕਿਉਂਕਿ ਤੁਹਾਡੀ ਰੋਗ ਪ੍ਰਤੀਰੋਧਕ ਸ਼ਕਤੀ ਮਜ਼ਬੂਤ ਹੋਵੇਗੀ ਇਹ ਤੁਹਾਨੂੰ ਮਜ਼ਬੂਤ ​​ਬਣਾਉਣ ਦਾ ਕੰਮ ਕਰੇਗੀ।

ਉਪਾਅ:ਹਰ ਰੋਜ਼ 33 ਵਾਰ 'ॐ ਭਾਰਗਵਾਯ ਨਮਹ:' ਮੰਤਰ ਦਾ ਜਾਪ ਕਰੋ।

ਕਦੋਂ ਬਣੇਗਾ ਸਰਕਾਰੀ ਨੌਕਰੀ ਦਾ ਸੰਜੋਗ? ਪ੍ਰਸ਼ਨ ਪੁੱਛੋ ਅਤੇ ਆਪਣੀ ਜਨਮ ਕੁੰਡਲੀ ‘ਤੇ ਆਧਾਰਿਤ ਜਵਾਬ ਪ੍ਰਾਪਤ ਕਰੋ।

ਮੂਲਾਂਕ 7

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 7, 16, ਜਾਂ 25 ਤਰੀਕ ਨੂੰ ਹੋਇਆ ਹੈ)

ਮੂਲਾਂਕ 7 ਵਾਲੇ ਜਾਤਕ ਜ਼ਿਆਦਾ ਅਧਿਆਤਮਿਕ ਪ੍ਰਵਿਰਤੀ ਦੇ ਹੁੰਦੇ ਹਨ। ਇਸ ਹਫਤੇ ਤੁਹਾਨੂੰ ਧਾਰਮਿਕ ਯਾਤਰਾ 'ਤੇ ਜਾਣ ਦਾ ਮੌਕਾ ਮਿਲ ਸਕਦਾ ਹੈ।

ਪ੍ਰੇਮ ਜੀਵਨ: ਇਸ ਹਫਤੇ ਤੁਹਾਡੇ ਅਤੇ ਤੁਹਾਡੇ ਸਾਥੀ ਦੇ ਵਿਚਕਾਰ ਗਲਤਫਹਿਮੀ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਤੁਹਾਡੇ ਰਿਸ਼ਤੇ ਵਿੱਚ ਖਟਾਸ ਆ ਸਕਦੀ ਹੈ।

ਪੜ੍ਹਾਈ: ਇਹ ਹਫ਼ਤਾ ਤੁਹਾਡੇ ਲਈ ਬਹੁਤ ਆਸ਼ਾਵਾਦੀ ਨਹੀਂ ਹੋਵੇਗਾ, ਕਿਉਂਕਿ ਤੁਸੀਂ ਆਪਣੀ ਪੜ੍ਹਾਈ ਵਿੱਚ ਕੁਝ ਗਲਤੀਆਂ ਕਰ ਸਕਦੇ ਹੋ। ਤੁਹਾਡੀ ਪੜ੍ਹਾਈ ਲੋੜੀਂਦੇ ਪੱਧਰ ਤੋਂ ਘੱਟ ਹੋ ਸਕਦੀ ਹੈ।

ਪੇਸ਼ੇਵਰ ਜੀਵਨ: ਨੌਕਰੀਪੇਸ਼ਾ ਜਾਤਕਾਂ ਨੂੰ ਇਸ ਸਮੇਂ ਆਪਣੇ ਸੀਨੀਅਰ ਅਧਿਕਾਰੀਆਂ ਦੇ ਨਾਲ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਕਾਰਨ ਤੁਹਾਡੇ ਪ੍ਰਦਰਸ਼ਨ ਵਿੱਚ ਗਿਰਾਵਟ ਆ ਸਕਦੀ ਹੈ। ਕਾਰੋਬਾਰੀਆਂ ਦੇ ਲਈ ਅਸਫਲਤਾ ਦੇ ਸੰਕੇਤ ਹਨ।

ਸਿਹਤ: ਇਸ ਹਫਤੇ ਕਮਜ਼ੋਰ ਰੋਗ ਪ੍ਰਤੀਰੋਧਕ ਸ਼ਕਤੀ ਦੇ ਕਾਰਨ, ਤੁਹਾਨੂੰ ਚਮੜੀ ਨਾਲ ਸਬੰਧਤ ਐਲਰਜੀ ਹੋ ਸਕਦੀ ਹੈ ਅਤੇ ਇਸ ਕਾਰਨ ਤੁਹਾਡੀ ਸਿਹਤ ਖਰਾਬ ਰਹਿਣ ਵਾਲੀ ਹੈ।

ਉਪਾਅ:ਤੁਸੀਂਮੰਗਲਵਾਰ ਦੇ ਦਿਨ ਕੇਤੂ ਗ੍ਰਹਿ ਦੇ ਲਈ ਹਵਨ ਕਰਵਾਓ।

ਕਾਲ ਸਰਪ ਦੋਸ਼ ਰਿਪੋਰਟ – ਕਾਲ ਸਰਪ ਯੋਗ ਕੈਲਕੁਲੇਟਰ

ਮੂਲਾਂਕ 8

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 8, 17, ਜਾਂ 26 ਤਰੀਕ ਨੂੰ ਹੋਇਆ ਹੈ)

ਇਸ ਮੂਲਾਂਕ ਵਾਲੇ ਜਾਤਕ ਆਪਣੇ ਕੰਮ ਦੇ ਪ੍ਰਤੀ ਵਚਨਬੱਧ ਰਹਿੰਦੇ ਹਨ ਅਤੇ ਆਪਣੀ ਜ਼ਿੰਦਗੀ ਵਿਚ ਅੱਗੇ ਵਧਦੇ ਹਨ।

ਪ੍ਰੇਮ ਜੀਵਨ: ਜੇਕਰ ਤੁਸੀਂ ਆਪਣੇ ਸਾਥੀ ਤੋਂ ਨਾਰਾਜ਼ ਹੋ, ਤਾਂ ਇਸ ਹਫਤੇ ਤੁਸੀਂ ਉਸ ਨੂੰ ਮਨਾਉਣ 'ਚ ਅਸਫਲ ਹੋ ਸਕਦੇ ਹੋ ਅਤੇ ਇਸ ਕਾਰਨ ਤੁਸੀਂ ਨਾਖੁਸ਼ ਰਹਿ ਸਕਦੇ ਹੋ। ਤੁਹਾਡੇ ਦੋਹਾਂ ਵਿਚਕਾਰ ਦੂਰੀ ਹੋਣ ਦੀ ਸੰਭਾਵਨਾ ਹੈ।

ਪੜ੍ਹਾਈ: ਵਿਦਿਆਰਥੀਆਂ ਦੀ ਇਕਾਗਰਤਾ ਘਟਣ ਦੇ ਸੰਕੇਤ ਹਨ ਅਤੇ ਇਸ ਕਾਰਨ ਉਹ ਚੰਗੇ ਅੰਕ ਪ੍ਰਾਪਤ ਕਰਨ ਵਿੱਚ ਅਸਫਲ ਹੋ ਸਕਦੇ ਹਨ। ਇਸ ਕਾਰਨ ਉਹ ਉਦਾਸ ਮਹਿਸੂਸ ਕਰ ਸਕਦੇ ਹਨ।

ਪੇਸ਼ੇਵਰ ਜੀਵਨ: ਨੌਕਰੀਪੇਸ਼ਾ ਜਾਤਕਾਂ ਨੂੰ ਇਸ ਸਮੇਂ ਕੰਮ ਦੇ ਦਬਾਅ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਕਰਕੇ, ਉਨ੍ਹਾਂ ਦੀ ਕਾਰਜ-ਕੁਸ਼ਲਤਾ ਘਟਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਾਰੋਬਾਰੀਆਂ ਨੂੰ ਘੱਟ ਮੁਨਾਫੇ ਨਾਲ ਹੀ ਸੰਤੁਸ਼ਟ ਹੋਣਾ ਪਵੇਗਾ।

ਸਿਹਤ: ਤੁਹਾਨੂੰ ਇਸ ਸਮੇਂ ਲੱਤ, ਪੱਟ ਜਾਂ ਮੋਢੇ ਵਿੱਚ ਦਰਦ ਆਦਿ ਦੀ ਸ਼ਿਕਾਇਤ ਹੋ ਸਕਦੀ ਹੈ। ਅਜਿਹਾ ਤਣਾਅ ਦੇ ਕਾਰਨ ਹੋ ਸਕਦਾ ਹੈ।

ਉਪਾਅ:ਤੁਸੀਂਸ਼ਨੀਵਾਰ ਦੇ ਦਿਨ ਸ਼ਨੀ ਦੇਵ ਦੇ ਲਈ ਹਵਨ ਕਰਵਾਓ।

ਪ੍ਰਾਪਤ ਕਰੋ ਆਪਣੀ ਕੁੰਡਲੀ ‘ਤੇ ਅਧਾਰਿਤ ਸਟੀਕ ਸ਼ਨੀ ਰਿਪੋਰਟ

ਮੂਲਾਂਕ 9

(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 9, 18, ਜਾਂ 27 ਤਰੀਕ ਨੂੰ ਹੋਇਆ ਹੈ)

ਇਸ ਮੂਲਾਂਕ ਵਾਲੇ ਜਾਤਕ ਸਿਧਾਂਤਾਂ ਦੀ ਪਾਲਣਾ ਕਰਨਾ ਪਸੰਦ ਕਰਦੇ ਹਨ। ਇਹ ਜਾਤਕ ਰਿਸ਼ਤਿਆਂ ਨੂੰ ਜ਼ਿਆਦਾ ਮਹੱਤਵ ਦਿੰਦੇ ਹਨ।

ਪ੍ਰੇਮ ਜੀਵਨ: ਤੁਹਾਡੇ ਅਤੇ ਤੁਹਾਡੇ ਸਾਥੀ ਦੇ ਵਿਚਕਾਰ ਸਬੰਧ ਚੰਗੇ ਰਹਿਣਗੇ ਅਤੇ ਤੁਸੀਂ ਰਿਸ਼ਤੇ ਵਿੱਚ ਉੱਚੀਆਂ ਕਦਰਾਂ-ਕੀਮਤਾਂ ਸਥਾਪਿਤ ਕਰੋਗੇ। ਤੁਸੀਂ ਰਿਸ਼ਤੇ ਵਿੱਚ ਪਿਆਰ ਬਣਾ ਕੇ ਰੱਖੋਗੇ।

ਪੜ੍ਹਾਈ: ਵਿਦਿਆਰਥੀ ਚੰਗੀ ਤਰੀਕੇ ਨਾਲ਼ ਪੜ੍ਹਾਈ ਕਰਨਗੇ ਅਤੇ ਪੂਰੇ ਉਤਸ਼ਾਹ ਨਾਲ ਤਰੱਕੀ ਕਰਨਗੇ। ਤੁਸੀਂ ਪੇਸ਼ੇਵਰ ਤੌਰ 'ਤੇ ਅਧਿਐਨ ਕਰੋਗੇ।

ਪੇਸ਼ੇਵਰ ਜੀਵਨ: ਤੁਸੀਂ ਨੌਕਰੀ ਵਿੱਚ ਵਧੀਆ ਪ੍ਰਦਰਸ਼ਨ ਕਰੋਗੇ ਅਤੇ ਉੱਤਮਤਾ ਪ੍ਰਾਪਤ ਕਰੋਗੇ। ਵਪਾਰੀ ਇਸ ਸਮੇਂ ਜ਼ਿਆਦਾ ਮੁਨਾਫਾ ਕਮਾ ਸਕਦੇ ਹਨ।

ਸਿਹਤ: ਤੁਹਾਡੀ ਰੋਗ ਪ੍ਰਤੀਰੋਧਕ ਸ਼ਕਤੀ ਮਜ਼ਬੂਤ ​​ਹੋਣ ਅਤੇ ਊਰਜਾ ਦਾ ਪੱਧਰ ਉੱਚਾ ਹੋਣ ਕਾਰਨ ਤੁਹਾਡੀ ਸਿਹਤ ਚੰਗੀ ਰਹੇਗੀ। ਸਿਹਤ ਸਬੰਧੀ ਜ਼ਿਆਦਾ ਸਮੱਸਿਆਵਾਂ ਤੁਹਾਨੂੰ ਪਰੇਸ਼ਾਨ ਨਹੀਂ ਕਰਨਗੀਆਂ।

ਉਪਾਅ:ਤੁਸੀਂਮੰਗਲਵਾਰ ਦੇ ਦਿਨ ਮੰਗਲ ਗ੍ਰਹਿ ਦੇ ਲਈ ਪੂਜਾ ਕਰੋ।

ਸਾਰੇ ਜੋਤਿਸ਼ ਉਪਾਵਾਂ ਦੇ ਲਈ ਕਲਿੱਕ ਕਰੋ: ਐਸਟ੍ਰੋਸੇਜ ਆਨਲਾਈਨ ਸ਼ਾਪਿੰਗ ਸਟੋਰ

ਸਾਨੂੰ ਉਮੀਦ ਹੈ ਕਿ ਸਾਡਾ ਇਹ ਆਰਟੀਕਲ ਤੁਹਾਨੂੰ ਜ਼ਰੂਰ ਪਸੰਦ ਆਇਆ ਹੋਵੇਗਾ ਅਤੇ ਇਹ ਤੁਹਾਡੇ ਲਈ ਬਹੁਤ ਉਪਯੋਗੀ ਸਿੱਧ ਹੋਵੇਗਾ। ਇਸ ਨੂੰ ਆਪਣੇ ਬਾਕੀ ਸ਼ੁਭਚਿੰਤਕਾਂ ਨਾਲ ਜ਼ਰੂਰ ਸਾਂਝਾ ਕਰੋ।

ਧੰਨਵਾਦ !

ਅਕਸਰ ਪੁੱਛੇ ਜਾਣ ਵਾਲ਼ੇ ਪ੍ਰਸ਼ਨ

1. ਮੂਲਾਂਕ 4 ‘ਤੇ ਕਿਹੜੇ ਗ੍ਰਹਿ ਦਾ ਸੁਆਮਿੱਤਵ ਹੈ?

ਮੂਲਾਂਕ 4 ਦਾ ਸੁਆਮੀ ਰਾਹੂ ਗ੍ਰਹਿ ਹੈ।

2. ਮੂਲਾਂਕ 6 ਦਾ ਸੁਆਮੀ ਗ੍ਰਹਿ ਕੌਣ ਹੈ?

ਮੂਲਾਂਕ 6 ਦਾ ਸੁਆਮੀ ਗ੍ਰਹਿ ਸ਼ੁੱਕਰ ਗ੍ਰਹਿ ਹੈ।

3. ਮੂਲਾਂਕ 2 ਵਾਲ਼ੇ ਜਾਤਕ ਕਿਹੋ-ਜਿਹੇ ਹੁੰਦੇ ਹਨ?

ਇਹ ਕਲਪਨਾਸ਼ੀਲ ਅਤੇ ਭਾਵੁਕ ਸੁਭਾਅ ਦੇ ਹੁੰਦੇ ਹਨ।

Astrological services for accurate answers and better feature

33% off

Dhruv Astro Software - 1 Year

'Dhruv Astro Software' brings you the most advanced astrology software features, delivered from Cloud.

Brihat Horoscope
What will you get in 250+ pages Colored Brihat Horoscope.
Finance
Are money matters a reason for the dark-circles under your eyes?
Ask A Question
Is there any question or problem lingering.
Career / Job
Worried about your career? don't know what is.
AstroSage Year Book
AstroSage Yearbook is a channel to fulfill your dreams and destiny.
Career Counselling
The CogniAstro Career Counselling Report is the most comprehensive report available on this topic.

Astrological remedies to get rid of your problems

Red Coral / Moonga
(3 Carat)

Ward off evil spirits and strengthen Mars.

Gemstones
Buy Genuine Gemstones at Best Prices.
Yantras
Energised Yantras for You.
Rudraksha
Original Rudraksha to Bless Your Way.
Feng Shui
Bring Good Luck to your Place with Feng Shui.
Mala
Praise the Lord with Divine Energies of Mala.
Jadi (Tree Roots)
Keep Your Place Holy with Jadi.

Buy Brihat Horoscope

250+ pages @ Rs. 599/-

Brihat Horoscope

AstroSage on MobileAll Mobile Apps

Buy Gemstones

Best quality gemstones with assurance of AstroSage.com

Buy Yantras

Take advantage of Yantra with assurance of AstroSage.com

Buy Feng Shui

Bring Good Luck to your Place with Feng Shui.from AstroSage.com

Buy Rudraksh

Best quality Rudraksh with assurance of AstroSage.com
Call NowTalk to
Astrologer
Chat NowChat with
Astrologer